ਦੇਵੀਦਾਸਪੁਰ ਵਿਖੇ ਕਿਸਾਨਾਂ ਦੀ ਰੇਲ ਪਟੜੀਆਂ ’ਤੇ ਟਰੈਕਟਰਾਂ ਨਾਲ ਚੜਾਈ

ਅੰਮ੍ਰਿਤਸਰ-ਜਲੰਧਰ ਰੇਲ ਮਾਰਗ ਉੱਪਰ ਦੇਵੀਦਾਸਪੁਰ ਰੇਲ ਪਟੜੀਆਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ 20ਵੇਂ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨ ਮੌਕੇ ਕਿਸਾਨ ਆਗੂਆਂ ਨੇ ਕਿਹਾ ਸਰਕਾਰਾਂ ਵੱਲੋਂ ਸ਼ਰਾਰਤੀ ਤੱਤ ਅੰਦੋਲਨ ਵਿੱਚ ਦਾਖਲ ਕਰਵਾ ਕੇ ਹਿੰਸਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਹੈ ਰੇਲ ਰੋਕੋ ਅੰਦੋਲਨ 20ਵੇਂ ਦਿਨ ਵਿਚ ਦਾਖਲ ਹੋ ਗਿਆ ਹੈ ਅਤੇ ਜਮਹੂਰੀ ਤਰੀਕੇ ਨਾਲ ਸਹੀ ਦਿਸ਼ਾ ਵੱਲ ਵੱਧ ਰਿਹਾ ਹੈ। ਰੇਲ ਟ੍ਰੈਕ ਉਪਰ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਨੇ ਕਿਹਾ ਪ੍ਰਚਾਰ ਮਾਧਿਅਮ ਰਾਹੀਂ ਸੰਘਰਸ਼ ਵਿਚ ਫੁੱਟ ਸਾਬਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਆਗੂਆਂ ਕਿਹਾ ਦੁਨੀਆਂ ਦੀ 23 ਅਕਤੂਬਰ ਨੂੰ ਬਦੀ ਰੂਪੀ ਮੋਦੀ, ਅੰਬਾਨੀ ਤੇ ਅੰਡਾਨੀ ਦੇ ਅਰਥੀ ਫੂਕ ਮੁਜ਼ਾਹਰੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਅਤੇ 25 ਅਕਤੂਬਰ ਪਿੰਡ ਪੱਧਰੀ ਮੁਜ਼ਾਹਰੇ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ। ਆਗੂਆਂ ਕਿਹਾ ਗੁਰੂ ਸਾਹਿਬ ਦੇ ਸਰੂਪਾਂ ਦੀ ਰਾਖੀ ਆਪ ਕਰਨ ਲਈ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ।ਦੇਵੀਦਾਸਪੁਰ ਰੇਲ ਪਟੜੀਆਂ ‘ਤੇ ਰੋਸ ਪ੍ਰਗਟਾਵਾ ਕਰਦਿਆਂ ਕਿਸਾਨਾਂ ਨੇ ਟਰੈਕਟਰਾਂ ਨੂੰ ਰੇਲ ਪੱਟੜੀਆਂ ਉੱਪਰ ਖੜੇ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੰਗਦੀਪ ਸਿੰਘ, ਅਮਰਦੀਪ ਸਿੰਘ, ਦਿਆਲ ਸਿੰਘ, ਜਵਾਹਰ ਸਿੰਘ, ਫਤਿਹ ਸਿੰਘ, ਅਜੀਤ ਸਿੰਘ, ਇਕਬਾਲ ਸਿੰਘ, ਲਖਵੀਰ ਸਿੰਘ, ਕੁਲਵੰਤ ਸਿੰਘ, ਹਰਭਿੰਦਰ ਸਿੰਘ ਨੇ ਸੰਬੋਧਨ ਕੀਤਾ।

Leave a Reply

Your email address will not be published.