ਕਾਲਜ ਹੋਸਟਲ ਕੈਂਪਸ ’ਚ ਬਲਾਤਕਾਰ: ਅੱਠ ਵਿਦਿਆਰਥੀ ਕਾਬੂ

ਝਾਂਸੀ (ਯੂਪੀ) 13 ਅਕਤੂਬਰ

ਝਾਂਸੀ ਸ਼ਹਿਰ ਦੇ ਸਰਕਾਰੀ ਪੌਲੀਟੈਕਨਿਕ ਕਾਲਜ ਹੋਸਟਲ ਕੈਂਪਸ ਵਿਚ ਨਾਬਾਲਗ ਲੜਕੀ ਨਾਲ ਕਥਿਤ ਬਲਾਤਕਾਰ, ਕੁੱਟਮਾਰ ਅਤੇ ਬਲੈਕਮੇਲ ਕਰਨ ਦੇ ਮਾਮਲੇ ਵਿਚ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਪ੍ਰਸ਼ਾਸਨ ਅਨੁਸਾਰ ਸਾਰੇ ਮੁਲਜ਼ਮ ਵਿਦਿਆਰਥੀਆਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਰਾਸ਼ਟਰੀ ਸੁਰੱਖਿਆ ਐਕਟ ਤਹਿਤ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *