ਦਲਿਤ ਨੌਜਵਾਨ ਨੂੰ ਕੁੱਟਮਾਰ ਮਗਰੋਂ ਪੇਸ਼ਾਬ ਪਿਆਿੲਆ

ਫਾਜ਼ਿਲਕਾ/ਜਲਾਲਾਬਾਦ, 13 ਅਕਤੂਬਰ

ਇਥੇ ਪਿੰਡ ਚੱਕ ਜਾਨੀਸਰ ਵਿੱਚ ਇੱਕ ਦਲਿਤ ਨੌਜਵਾਨ ਨੂੰ ਕੁਝ ਨੌਜਵਾਨਾਂ ਵੱਲੋਂ ਮਾਰਕੁੱਟ ਕਰ ਕੇ ਉਸ ਨੂੰ ਪੇਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦਲਿਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪੀੜਤ ਨੌਜਵਾਨ ਪਿੰਡ ਮਦਰੱਸਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਹ ਬੀਤੀ ਸ਼ਾਮ ਚੱਕ ਜਾਨੀਸਰ ਵਿੱਚ ਆਪਣੇ ਭਰਾ ਨੂੰ ਮਿਲਣ ਲਈ ਆਇਆ ਸੀ। ਜਦੋਂ ਉਹ ਪਿੰਡ ਪਹੁੰਚਿਆ ਤਾਂ ਨਸ਼ੇ ਵਿੱਚ ਧੁੱਤ ਕੁਝ ਨੌਜਵਾਨਾਂ ਨੇ ਉਸ ਨੂੰ ਚੋਰ ਸਮਝ ਕੇ ਫੜ ਲਿਆ ਅਤੇ ਉਸ ਦੀ ਮਾਰਕੁੱਟ ਕੀਤੀ ਤੇ ਉਸ ਨੂੰ ਪਿੰਡ ਦੀ ਧਰਮਸ਼ਾਲਾ ਵਿੱਚ ਲੈ ਗਏ। ਇਥੇ ਉਨ੍ਹਾਂ ਨੇ ਮੁੜ ਉਸ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਪੇਸ਼ਾਬ ਪਿਲਾ ਕੇ ਬੇਇੱਜ਼ਤ ਕੀਤਾ ਅਤੇ ਘਟਨਾ ਦੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਥਾਣਾ ਵੈਰੋ ਕਾ ਦੇ ਮੁਖੀ ਨੇ ਦੱਸਿਆ ਕਿ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Leave a Reply

Your email address will not be published.