ਖੇਤੀ ਕਾਨੂੰਨਾਂ ਖ਼ਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਨੂੰ

ਚੰਡੀਗੜ੍ਹ, 14 ਅਕਤੂਬਰ

ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਕਾਨੂੰਨ ਲਿਆਉਣ ਲਈ ਸੋਮਵਾਰ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵਿਧਾਨਕ, ਕਾਨੂੰਨੀ ਅਤੇ ਹੋਰ ਰਸਤੇ ਰਾਹੀਂ ਖੇਤ ਕਾਨੂੰਨਾਂ ਵਿਰੁੱਧ ਲੜਾਈ ਲੜੇਗੀ।

 

Leave a Reply

Your email address will not be published. Required fields are marked *