ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਜੋਗਿੰਦਰ ਸਿੰਘ ਪੁਆਰ ਦਾ ਦੇਹਾਂਤ
ਜਲੰਧਰ, 15 ਅਕਤੂਬਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਦੇਸ਼ ਸੇਵਕ ਅਖਬਾਰ ਦੇ ਸਾਬਕਾ ਸੰਪਾਦਕ ਡਾ. ਜੋਗਿੰਦਰ ਸਿੰਘ ਪੁਆਰ ਦਾ ਲੰਘੀ ਅੱਧੀ ਰਾਤ ਦੇਹਾਂਤ ਹੋ ਗਿਆ ਹੈ। 85 ਸਾਲ ਦੇ ਡਾ. ਪੁਆਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਪੰਜਾਬੀ ਭਾਸ਼ਾ ਲਈ ਬਹੁਤ ਸਾਰਾ ਕੰਮ ਕੀਤਾ ਸੀ। ਇਸੇ ਕਰਕੇ ਉਨ੍ਹਾਂ ਨੂੰ ਭਾਸ਼ਾ ਸ਼ਾਸ਼ਤਰੀ ਕਰਕੇ ਜਣਿਆ ਜਾਂਦਾ ਸੀ। ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ ਢਾਈ ਵਜੇ ਦੇ ਕਰੀਬ ਸਰਕਾਰੀ ਸਕੂਲ ਦੇ ਨੇੜੇ ਪਿੰਡ ਲੱਧੇਵਾਲੀ ਦੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।